ਬਿਨਾਂ ਪ੍ਰਧਾਨ ਕਮੇਟੀ ਦੀ ਅਹਿਮ ਬੈਠਕ – ਕੀ ਅਕਾਲੀ ਦਲ ਵਾਸਤੇ ਵਧ ਰਹੀਆਂ ਨੇ ਚੁਣੌਤੀਆਂ?

Punjab Mode
4 Min Read

ਸ਼੍ਰੀ ਅਕਾਲ ਤਖ਼ਤ ਸਾਹਿਬ ਦੀ 7 ਮੈਂਬਰੀ ਕਮੇਟੀ ਦੀ ਅੱਜ ਮਹੱਤਵਪੂਰਨ ਬੈਠਕ

ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ 7 ਮੈਂਬਰੀ ਕਮੇਟੀ ਦੀ ਅੱਜ ਇੱਕ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਇਸ ਕਰਕੇ ਵੀ ਮਹੱਤਵਪੂਰਨ ਬਣ ਜਾਂਦੀ ਹੈ, ਕਿਉਂਕਿ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਤੁਰੰਤ ਬੁਲਾਈ ਗਈ ਹੈ। ਧਾਮੀ 7 ਮੈਂਬਰੀ ਕਮੇਟੀ ਦੇ ਪ੍ਰਧਾਨ ਸਨ, ਪਰ ਉਹਨਾਂ ਨੇ ਨਾ ਸਿਰਫ਼ ਆਪਣੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ, ਸਗੋਂ ਕਮੇਟੀ ਤੋਂ ਵੀ ਲਾਂਭਾ ਕਰ ਲਿਆ। ਹੁਣ ਵੇਖਣਾ ਇਹ ਹੋਵੇਗਾ ਕਿ ਇਸ ਮੀਟਿੰਗ ਦੀ ਅਗਵਾਈ ਕੌਣ ਕਰਦਾ ਹੈ।

ਬੈਠਕ ਦਾ ਸਮਾਂ ਅਤੇ ਥਾਂ

ਇਹ ਮਹੱਤਵਪੂਰਨ ਬੈਠਕ ਅੱਜ ਦੁਪਹਿਰ 12:30 ਵਜੇ ਪਟਿਆਲਾ ਦੇ ਬਹਾਦਰਗੜ੍ਹ ਵਿਖੇ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ, ਕਮੇਟੀ ਦੇ ਕੁਝ ਮੈਂਬਰਾਂ ਨੇ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਸੰਬੰਧੀ ਉਠੇ ਸਵਾਲਾਂ ਤੇ ਵੀ ਚਰਚਾ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ – CM ਮਾਨ ਦਾ ਵੱਡਾ ਐਲਾਨ! ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਆਦੇਸ਼ – ਅਨਾਜ ਸਟਾਕ ਤਬਦੀਲੀ ਦੀ ਪ੍ਰਕਿਰਿਆ ਹੋਵੇਗੀ ਤੇਜ਼

ਜੱਥੇਦਾਰ ਦੀ ਬਦਲੀ ‘ਤੇ ਉਠੇ ਵਿਵਾਦ

ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਫੈਸਲੇ ਨੇ ਵਿਵਾਦ ਪੈਦਾ ਕਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਿਸ਼ੇਸ਼ ਜਾਂਚ ਕਮੇਟੀ ਬਣਾਈ ਗਈ ਸੀ, ਜਿਸ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਇਲਜ਼ਾਮਾਂ ਦੀ ਜਾਂਚ ਕੀਤੀ। ਇਸ ਜਾਂਚ ਦੀ ਰਿਪੋਰਟ ਦੇ ਆਧਾਰ ‘ਤੇ ਉਹਨਾਂ ਨੂੰ ਸੇਵਾ ਮੁਕਤ ਕਰ ਦਿੱਤਾ ਗਿਆ।

ਇਸ ਫੈਸਲੇ ਦੀ ਵਿਰੋਧੀ ਪ੍ਰਤੀਕ੍ਰਿਆ ਤਦ ਆਈ, ਜਦੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਆਪਣਾ ਦੁੱਖ ਪ੍ਰਗਟਾਇਆ। ਉਹਨਾਂ ਨੇ ਲਿਖਿਆ ਕਿ ਪਿਛਲੇ ਕੁਝ ਦਿਨਾਂ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਉਹ ਗੰਭੀਰਤਾ ਨਾਲ ਦੇਖ ਰਹੇ ਹਨ, ਅਤੇ ਇਹਨਾਂ ਹਾਲਾਤਾਂ ਕਾਰਨ ਉਹ ਬਹੁਤ ਹੀ ਦੁਖੀ ਹਨ।

ਅੰਤ੍ਰਿੰਗ ਕਮੇਟੀ ਦੀ ਜਲਦੀ ਬੈਠਕ ਹੋਣ ਦੀ ਉਮੀਦ

ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਕਮੇਟੀ ਅੰਦਰ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ, ਅੰਤ੍ਰਿੰਗ ਕਮੇਟੀ ਦੀ ਬੈਠਕ ਜਲਦ ਹੀ ਬੁਲਾਈ ਜਾ ਸਕਦੀ ਹੈ, ਜਿਸ ਵਿੱਚ ਧਾਮੀ ਦੇ ਅਸਤੀਫੇ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਬੀਤੇ ਦਿਨੀਂ, ਧਾਮੀ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਅਸਤੀਫਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ। ਜੇਕਰ ਉਹਨਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਜਾਂਦਾ ਹੈ, ਤਾਂ ਨਵੇਂ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਸਕਦੀ ਹੈ।

ਨਵੇਂ ਪ੍ਰਧਾਨ ਦੀ ਚੋਣ ‘ਤੇ ਨਜ਼ਰ

ਜੇਕਰ ਧਾਮੀ ਦਾ ਅਸਤੀਫਾ ਮਨਜ਼ੂਰ ਹੋ ਜਾਂਦਾ ਹੈ, ਤਾਂ ਨਵੇਂ ਪ੍ਰਧਾਨ ਦੀ ਚੋਣ ‘ਤੇ ਮੁਹਾਂਫਸੀ ਹੋਵੇਗੀ। ਇਸ ਚੋਣ ਵਿੱਚ ਬਾਦਲ ਧਿਰ ਦੀ ਟਕਰ ਬਾਗੀਆਂ ਜਾਂ ਬੀਬੀ ਜਗੀਰ ਕੌਰ ਨਾਲ ਹੋ ਸਕਦੀ ਹੈ।

Share this Article
Leave a comment