Sidhu Moosewala’ father latest news ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮਹਿਲ ਪਹੁੰਚੇ ਬਲਕੌਰ ਸਿੰਘ ਨਾਲ ਬੰਦ ਦਰਵਾਜ਼ੇ ਪਿੱਛੇ ਮੀਟਿੰਗ Punjab Loksabha Election 2024

2 Min Read
Loksabha Election 2024

Loksabha election Balkaur Singh News: ਲੋਕ ਸਭਾ ਚੋਣਾਂ ਕਾਰਨ ਸਾਰੀਆਂ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਕਾਂਗਰਸ ਨੇ ਵੀ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਬਣਾਉਣ ਲਈ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ।

Loksabha Election Congress News: ਅੰਦਾਜਾ ਲਗਾਏ ਜਾ ਰਹੇ ਹਨ ਕਿ ਪਾਰਟੀ ਜੀਤ ਮਹਿੰਦਰ ਸਿੰਘ ਦੀ ਥਾਂ ਬਲਕੌਰ ਸਿੰਘ ਨੂੰ ਟਿਕਟ ਦੇ ਸਕਦੀ ਹੈ ਜਾਂ ਸੰਭਵ ਹੈ ਕਿ ਮੀਟਿੰਗ ਤੋਂ ਬਾਅਦ ਬਲਕੌਰ ਸਿੰਘ ਇਹ ਕਹਿਣ ਕਿ ਉਹ ਜੀਤ ਮਹਿੰਦਰ ਸਿੱਧੂ ਨੂੰ ਹੀ ਸਮਰਥਨ ਦੇਣਗੇ। ਹੁਣ ਮੀਟਿੰਗ ਖਤਮ ਹੋਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਬਲਕੌਰ ਸਿੰਘ ਦਾ ਅੰਤਿਮ ਫੈਸਲਾ ਕੀ ਹੋਵੇਗਾ। ਕੀ ਉਹ ਲੋਕ ਸਭਾ ਚੋਣਾਂ ਲੜਨ ਲਈ ਹਾਂ ਜਾਂ ਨਾਂਹ ਕਹਿਣਗੇ? ਦੱਸ ਦਈਏ ਕਿ ਸਿੱਧੂ ਮੂਸੇਵਾਲ ਨੇ ਕਾਂਗਰਸ ਤੋਂ ਰਾਜਨੀਤੀ ‘ਚ ਐਂਟਰੀ ਕੀਤੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਨੇ ਮਾਨਸਾ ਜ਼ਿਲ੍ਹੇ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ, ਪਰ ਉਹ ਹਾਰ ਗਏ ਸਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Share this Article
Leave a comment

Leave a Reply

Your email address will not be published. Required fields are marked *

Exit mobile version