CM ਮਾਨ ਦਾ ਵੱਡਾ ਐਲਾਨ! ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਆਦੇਸ਼ – ਅਨਾਜ ਸਟਾਕ ਤਬਦੀਲੀ ਦੀ ਪ੍ਰਕਿਰਿਆ ਹੋਵੇਗੀ ਤੇਜ਼

Punjab Mode
4 Min Read

ਪੰਜਾਬ ‘ਚ ਅਨਾਜ ਸਟੋਰੇਜ ਦੀ ਸੁਧਾਰ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵਿਸ਼ੇਸ਼ ਪ੍ਰਬੰਧ

ਮੁੱਖ ਮੰਤਰੀ ਵੱਲੋਂ ਉੱਚ ਪੱਧਰੀ ਮੀਟਿੰਗ ‘ਚ ਮੁੱਦੇ ‘ਤੇ ਚਰਚਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰੀ ਰਿਹਾਇਸ਼ ‘ਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਿਛਲੇ ਖਰੀਦ ਸੀਜ਼ਨ ਦੌਰਾਨ ਸਟੋਰੇਜ ਦੀ ਘਾਟ ਕਾਰਨ ਮੰਡੀਆਂ ‘ਚ ਅਨਾਜ ਦੀ ਖਰੀਦ ਅਤੇ ਚੁਕਾਈ ਪ੍ਰਭਾਵਿਤ ਹੋਈ ਸੀ। ਉਨ੍ਹਾਂ ਨੇ ਸੂਚਨਾ ਦਿੱਤੀ ਕਿ ਪੰਜਾਬ ਸਰਕਾਰ ਨੇ 60 ਲੱਖ ਮੀਟਰਿਕ ਟਨ ਅਨਾਜ ਸਟੋਰ ਕਰਨ ਦੀ ਯੋਜਨਾ ਤਿਆਰ ਕਰ ਲਈ ਹੈ, ਜਿਸ ਨਾਲ ਕਿਸਾਨਾਂ ਨੂੰ ਆਉਣ ਵਾਲੇ ਸਮੇਂ ‘ਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਅਨਾਜ ਦੇ ਭੰਡਾਰਨ ਪ੍ਰਬੰਧ ‘ਚ ਤੇਜ਼ੀ ਲਿਆਉਣ ਦੇ ਹੁਕਮ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਨਾਜ ਦੇ ਸਟਾਕ ਦੀ ਤਬਦੀਲੀ ਦੀ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਸਟੋਰੇਜ ਦੀ ਸਮੱਸਿਆ ਹੱਲ ਨਾ ਹੋਈ, ਤਾਂ ਇਹ ਕਿਸਾਨਾਂ ਤੇ ਖਰੀਦ ਪ੍ਰਕਿਰਿਆ ‘ਤੇ ਵੱਡਾ ਪ੍ਰਭਾਵ ਪਾ ਸਕਦੀ ਹੈ

ਭਾਰਤ ਸਰਕਾਰ ਨੂੰ ਵੀ ਤਬਦੀਲੀ ਦੀ ਕਾਰਵਾਈ ਤੇਜ਼ ਕਰਨ ਦੀ ਬੇਨਤੀ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕੇਂਦਰ ਸਰਕਾਰ ਨੂੰ ਬੇਨਤੀਆਂ ਕਰ ਰਹੀ ਹੈ ਕਿ ਸੂਬੇ ‘ਚੋਂ ਕਣਕ ਤੇ ਚੌਲ ਦੀ ਤਬਦੀਲੀ ਦੀ ਪ੍ਰਕਿਰਿਆ ਨੂੰ ਹੋਰ ਤੀਵਰ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ 2024-25 ‘ਚ 171.86 ਲੱਖ ਮੀਟਰਿਕ ਟਨ ਝੋਨੇ ਦੀ ਪੈਦਾਵਾਰ ਹੋਈ, ਜਿਸ ‘ਚੋਂ 116.30 ਲੱਖ ਮੀਟਰਿਕ ਟਨ ਚੌਲ ਦੀ ਡਿਲਿਵਰੀ ਹੋਣੀ ਬਾਕੀ ਹੈ।

ਇਹ ਵੀ ਪੜ੍ਹੋ – ਪੰਜਾਬ ਸਰਕਾਰ ਦਾ ਵੱਡਾ ਐਲਾਨ! ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਆਇਆ ਵੱਡਾ ਤੋਹਫ਼ਾ

ਮੌਜੂਦਾ ਹਾਲਾਤ: ਸਟੋਰੇਜ ‘ਚ ਦੇਰੀ ਕਾਰਨ ਮੁਸ਼ਕਲਾਂ

ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 33.74 ਲੱਖ ਮੀਟਰਿਕ ਟਨ (29.02%) ਚੌਲ ਡਿਲਿਵਰ ਹੋ ਚੁੱਕਾ ਹੈ ਅਤੇ 31 ਮਾਰਚ 2025 ਤੱਕ 82.53 ਲੱਖ ਮੀਟਰਿਕ ਟਨ ਹੋਰ ਡਿਲਿਵਰੀ ਕਰਨੀ ਬਾਕੀ ਹੈ। ਉਨ੍ਹਾਂ ਇਹ ਵੀ ਉਨ੍ਹਾਂ ਐਫ.ਸੀ.ਆਈ. (FCI) ਨੇ 31 ਦਸੰਬਰ 2024 ਤੱਕ 40 ਲੱਖ ਮੀਟਰਿਕ ਟਨ ਅਤੇ 31 ਮਾਰਚ 2025 ਤੱਕ 90 ਲੱਖ ਮੀਟਰਿਕ ਟਨ ਅਨਾਜ ਦੀ ਸਟੋਰੇਜ ਉਪਲਬਧ ਕਰਵਾਉਣ ਦਾ ਭਰੋਸਾ ਦਿੱਤਾ ਸੀ, ਪਰ ਹੁਣ ਤੱਕ ਇਹ ਪ੍ਰਕਿਰਿਆ ਧੀਮੀ ਚੱਲ ਰਹੀ ਹੈ

ਰੇਲਵੇ ਪ੍ਰਬੰਧ ‘ਤੇ ਵੀ ਸਵਾਲ

ਮੁੱਖ ਮੰਤਰੀ ਨੇ ਦੱਸਿਆ ਕਿ FCI ਵੱਲੋਂ 1635 ਸਪੈਸ਼ਲ ਰੇਲਗੱਡੀਆਂ ਦੀ ਮੰਗ ਕੀਤੀ ਗਈ ਸੀ, ਪਰ ਹੁਣ ਤੱਕ ਸਿਰਫ 109 ਹੀ ਉਪਲਬਧ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨਾਲ ਮਿਲ ਕੇ ਇਸ ਮਾਮਲੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ

ਕਿਸਾਨਾਂ ਦੇ ਹਿੱਤਾਂ ਦੀ ਪੂਰੀ ਸੰਭਾਲ

ਭਗਵੰਤ ਮਾਨ ਨੇ ਦੱਸਿਆ ਕਿ ਅੰਮ੍ਰਿਤਸਰ, ਮੋਗਾ, ਪਟਿਆਲਾ ਅਤੇ ਤਰਨ ਤਾਰਨ ‘ਚ ਸਟੋਰੇਜ ਦੀ ਸਭ ਤੋਂ ਵੱਧ ਘਾਟ ਹੈ। ਇਸ ਮਾਮਲੇ ਨੂੰ ਧਿਆਨ ‘ਚ ਰੱਖਦੇ ਹੋਏ ਜਿਲ੍ਹਾ ਪ੍ਰਸ਼ਾਸਨ ਅਤੇ ਖੇਤਰੀ ਸਟਾਫ ਨੂੰ ਤੁਰੰਤ ਹੱਲ ਲੱਭਣ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਆਖਰ ‘ਚ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਵਿਸ਼ਵਾਸ ਦਿਲਾਉਂਦੀ ਹੈ ਕਿ ਅਨਾਜ ਦੀ ਖਰੀਦ ਅਤੇ ਭੰਡਾਰਨ ‘ਚ ਕੋਈ ਰੁਕਾਵਟ ਨਾ ਆਉਣ ਦਿੱਤੀ ਜਾਵੇਗੀ

Share this Article
Leave a comment