ਪੰਜਾਬ ਮੌਸਮ : ਇਹਨਾਂ 9 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ, ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

Punjab Mode
4 Min Read

Punjab Weather Alert (ਪੰਜਾਬ ਮੌਸਮ ਚੇਤਾਵਨੀ): ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਦਿਨਾਂ ਦੌਰਾਨ ਮੌਸਮ ਨੇ ਅਚਾਨਕ ਕਰਵਟ ਬਦਲੀ ਅਤੇ ਤੀਬਰ ਹਵਾਵਾਂ ਨਾਲ ਭਾਰੀ ਬਾਰਿਸ਼ (Heavy Rain) ਹੋਈ। ਕਈ ਥਾਵਾਂ ‘ਤੇ ਗੜ੍ਹੇਮਾਰੀ ਦੇ ਮਾਮਲੇ ਵੀ ਸਾਹਮਣੇ ਆਏ ਹਨ। ਇਸ ਮੌਸਮਿਕ ਤਬਦੀਲੀ ਕਾਰਨ ਲੋਕਾਂ ਨੂੰ ਆਉਣ-ਜਾਣ ਅਤੇ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਆਈ.ਐਮ.ਡੀ. ਵੱਲੋਂ ਅਗਲੇ ਕੁਝ ਦਿਨਾਂ ਲਈ ਚੇਤਾਵਨੀ

ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 3 ਤੋਂ 4 ਦਿਨ ਤੱਕ ਪੰਜਾਬ ‘ਚ ਇੰਝੀ ਮੌਸਮਿਕ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ, ਹਾਲੇ ਹੋਰ ਕੁਝ ਦਿਨ ਤੱਕ ਹਲਕੀ ਤੋਂ ਲੈ ਕੇ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ।

ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਤੁਰੰਤ ਅਲਰਟ

ਮੌਸਮ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਰੂਪਨਗਰ, ਸੰਗਰੂਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਕੁਝ ਇਲਾਕਿਆਂ ਵਿੱਚ ਅਗਲੇ 5 ਤੋਂ 8 ਘੰਟਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ‘ਤੇ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

ਉੱਤਰੀ ਭਾਰਤ ‘ਚ ਮੌਸਮ ਨੇ ਲਿਆ ਤੀਬਰ ਰੂਪ

ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਮੌਸਮ ਦੀ ਇਸ ਤਬਦੀਲੀ ਨੇ ਇੱਕ ਪਾਸੇ ਤਾਂ ਗਰਮੀ ਤੋਂ ਰਾਹਤ ਦਿੱਤੀ, ਪਰ ਦੂਜੇ ਪਾਸੇ ਕਈ ਥਾਵਾਂ ‘ਤੇ ਗੜ੍ਹੇਮਾਰੀ ਅਤੇ ਤੂਫ਼ਾਨੀ ਹਵਾਵਾਂ ਨੇ ਵੱਡੇ ਨੁਕਸਾਨ ਕਰਵਾਏ। ਕਈ ਥਾਵਾਂ ‘ਤੇ ਦਰੱਖਤ ਡਿੱਗਣ ਅਤੇ ਕੰਧਾਂ ਢਹਿ ਜਾਣ ਦੀਆਂ ਘਟਨਾਵਾਂ ਹੋਈਆਂ ਹਨ।

ਇਹ ਵੀ ਪੜ੍ਹੋ – ਮਾਨਸੂਨ 2025: ਪੰਜਾਬ ‘ਚ ਕਦੋ ਪਹੁੰਚ ਸਕਦਾ ਮਾਨਸੂਨ, IMD ਵੱਲੋਂ ਭਾਰੀ ਮੀਂਹ ਦੀ ਚੇਤਾਵਨੀ। ..ਜਾਣੋ ਪੂਰੀ ਖ਼ਬਰ

ਉੱਤਰ ਪ੍ਰਦੇਸ਼ ‘ਚ ਭਾਰੀ ਨੁਕਸਾਨ, 12 ਲੋਕਾਂ ਦੀ ਮੌਤ

ਸਭ ਤੋਂ ਵੱਧ ਨੁਕਸਾਨ ਉੱਤਰ ਪ੍ਰਦੇਸ਼ ਵਿਚ ਦਰਜ ਕੀਤਾ ਗਿਆ ਹੈ, ਜਿੱਥੇ ਵੱਖ-ਵੱਖ ਹਾਦਸਿਆਂ ਵਿੱਚ ਲਗਭਗ 12 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਕੁਝ ਇਲਾਕਿਆਂ ਵਿੱਚ ਫਸਲਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ ਜਿਸ ਨਾਲ ਕਿਸਾਨ ਚਿੰਤਾ ਵਿੱਚ ਹਨ।

ਅਰਬ ਸਾਗਰ ‘ਚ ਨਵੇਂ ਮੌਸਮਿਕ ਸਿਸਟਮ ਕਾਰਨ ਵਧਿਆ ਖਤਰਾ

ਮੌਸਮ ਵਿਭਾਗ ਅਨੁਸਾਰ, ਅਰਬ ਸਾਗਰ ‘ਚ ਬਣ ਰਹੇ ਨਵੇਂ ਮੌਸਮਿਕ ਸਿਸਟਮ ਕਾਰਨ ਭਾਰਤ ਦੇ ਪੰਜ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਹ ਖਤਰਾ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਧ ਸਕਦਾ ਹੈ।

ਮਾਨਸੂਨ ਦੀ ਆਉਣ ਵਾਲੀ ਸ਼ੁਰੂਆਤ – ਖ਼ੁਸ਼ਖ਼ਬਰੀ

ਚੰਗੀ ਖ਼ਬਰ ਇਹ ਹੈ ਕਿ ਲੰਬੇ ਇੰਤਜ਼ਾਰ ਤੋਂ ਬਾਅਦ ਹੁਣ ਮਾਨਸੂਨ ਦੇ ਆਗਮਨ ਦੇ ਸੰਕੇਤ ਮਿਲਣ ਲੱਗੇ ਹਨ। IMD ਮੁਤਾਬਕ, ਮਾਨਸੂਨ ਅਗਲੇ 3 ਤੋਂ 4 ਦਿਨਾਂ ਵਿੱਚ ਕੇਰਲ ਰਾਜ ‘ਚ ਦਾਖ਼ਲ ਹੋ ਸਕਦਾ ਹੈ, ਜਿਸ ਦੇ ਨਾਲ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਮੌਸਮ ਵਿੱਚ ਤਾਜ਼ਗੀ ਆਵੇਗੀ।

ਕਿਸਾਨਾਂ ਅਤੇ ਆਮ ਲੋਕਾਂ ਲਈ ਅਹਿਮ ਸਲਾਹ

ਮੌਸਮ ਵਿਭਾਗ ਨੇ ਹਲਕੀ ਤੋਂ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਆਪਣੀ ਫਸਲ ਦੀ ਸੰਭਾਲ ਕਰਨ ਅਤੇ ਆਮ ਲੋਕਾਂ ਨੂੰ ਗੈਰਜ਼ਰੂਰੀ ਸਫ਼ਰ ਤੋਂ ਬਚਣ ਦੀ ਸਲਾਹ ਦਿੱਤੀ ਹੈ।

Share this Article
Leave a comment