Punjab weather red alert news: ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵਾਰ ਫਿਰ ਜਾਰੀ ਕੀਤਾ ਰੈੱਡ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦੇ ਹਾਲਾਤ

Punjab Mode
2 Min Read

Punjab weather news update: ਪਹਾੜਾਂ ‘ਤੇ ਬਰਫਬਾਰੀ ਕਾਰਨ ਪੂਰਾ ਉੱਤਰੀ ਭਾਰਤ ਸੀਤ ਲਹਿਰ ਦੀ ਲਪੇਟ ‘ਚ ਹੈ, ਉਥੇ ਹੀ ਸੋਮਵਾਰ ਨੂੰ (Punjab-Haryana red alert) ਪੰਜਾਬ-ਹਰਿਆਣਾ ‘ਚ ਇਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

Punjab fog visibility and red alert latest news

Punjab fog weather forecasting in 16 districts ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਗਲੇ 2 ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਆਮ ਵਾਂਗ ਰਹੇਗਾ ਅਤੇ ਦੁਪਹਿਰ ਤੱਕ ਧੁੱਪ ਨਿਕਲੇਗੀ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਭਾਰੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚ (Punjab red alert in 16 districts list) ਕਪੂਰਥਲਾ, ਜਲੰਧਰ, ਮੁਕਤਸਰ, ਮੋਗਾ, ਅੰਮ੍ਰਿਤਸਰ, ਫਾਜ਼ਿਲਕਾ, ਬਰਨਾਲਾ, ਬਠਿੰਡਾ, ਲੁਧਿਆਣਾ, ਪਟਿਆਲਾ, ਫਤਿਹਗੜ੍ਹ, ਨਵਾਂਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ। ਜਾਣਕਾਰੀ ਮੁਤਾਬਕ ਸਵੇਰੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਹੈ। ਸਵੇਰੇ ਧੁੰਦ ਤੋਂ ਬਾਅਦ ਦੁਪਹਿਰ ਤੱਕ ਧੁੱਪ ਨਿਕਲਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ। ਜ਼ਿਕਰਯੋਗ ਹੈ ਕਿ ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ 7 ਉਡਾਣਾਂ ਲੇਟ ਹੋ ਗਈਆਂ ਹਨ ਅਤੇ 2 ਨੂੰ ਰੱਦ ਕਰ ਦਿੱਤਾ ਗਿਆ ਹੈ।

ਇਸ ਤੋਂ ਬਚਣ ਲਈ, ਜਿੰਨਾ ਹੋ ਸਕੇ ਘਰ ਦੇ ਅੰਦਰ ਹੀ ਰਹੋ ਅਤੇ ਧੁੰਦ ਕਾਰਨ ਯਾਤਰਾ ਨੂੰ ਘੱਟ ਤੋਂ ਘੱਟ ਕਰੋ। ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਧੁੰਦ ਨੂੰ ਲੈ ਕੇ 8 ਜ਼ਿਲ੍ਹਿਆਂ ਵਿੱਚ red alert ਜਾਰੀ ਕੀਤਾ ਗਿਆ ਹੈ। ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਬਾਰਿਸ਼ ਹੋਵੇਗੀ ਜਿਸ ਦਾ ਅਸਰ ਪੰਜਾਬ ‘ਤੇ ਪਵੇਗਾ।

ਇਹ ਵੀ ਪੜ੍ਹੋ –

Share this Article