ਅੰਮ੍ਰਿਤਪਾਲ ਸਿੰਘ ਅਤੇ ਮੂਸੇਵਾਲਾ ਦੇ ਪਿਤਾ ਪੰਜਾਬ ਦੀਆਂ ਇਨ੍ਹਾਂ 2 ਸੀਟਾਂ ‘ਤੇ ਲੜਨਗੇ ਚੋਣ! Sidhumoosewal’s father and Amritpal Singh will Contest loksabha election

1 Min Read
Loksabha Election 2024

Balkaur Singh and Amritpal Singh Contest Election news: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ “ਵਾਰਿਸ ਪੰਜਾਬ ਦੇ” ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਜਾ ਰਹੇ ਹਨ। ਇਹ ਦਾਅਵਾ ਉਸ ਦੇ ਵਕੀਲ ਰਾਜਦੇਵ ਸਿੰਘ ਖ਼ਾਲਸਾ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਮਗਰੋਂ ਕੀਤਾ।

Punjab loksabha elections 2024 news: ਉਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨ ਲਈ ਤਿਆਰ ਹਨ। ਉਹ ਕਿਸੇ ਵੀ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜਨਗੇ। ਇਸ ਸਬੰਧੀ ਜਦੋਂ ਉਸ ਦੇ ਪਿਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਜੇਲ੍ਹ ਵਿੱਚ ਹੀ ਅੰਮ੍ਰਿਤਪਾਲ ਨੂੰ ਮਿਲਣਗੇ ਅਤੇ ਫਿਰ ਹੀ ਸਥਿਤੀ ਸਪੱਸ਼ਟ ਕਰਨਗੇ। ਦੂਜੇ ਪਾਸੇ ਚਰਚਾ ਚੱਲ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਬਠਿੰਡਾ ਤੋਂ ਚੋਣ ਲੜ ਸਕਦੇ ਹਨ।

ਇਹ ਵੀ ਪੜ੍ਹੋ –

Share this Article
Leave a comment

Leave a Reply

Your email address will not be published. Required fields are marked *

Exit mobile version