ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖੇਮਕਰਨ ਨਾਲ ਸਬੰਧਤ ਸਰਹੱਦੀ ਪਿੰਡ ਖਾਲੜਾ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ ਨੌਜਵਾਨ ਦੀ ਅਮਰੀਕਾ USA ਵਿੱਚ ਵਾਪਰੇ ਇੱਕ ਭਿਆਨਕ Road Accident ਦੌਰਾਨ ਮੌਤ ਹੋ ਗਈ, ਜਿਸ ਕਾਰਨ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਗਹਿਰਾ ਸਦਮੇ ‘ਚ ਹੈ।
ਕੈਲੀਫੋਰਨੀਆ ਵਿੱਚ ਵਾਪਰਿਆ ਦਰਦਨਾਕ ਹਾਦਸਾ
ਮ੍ਰਿਤਕ ਨੌਜਵਾਨ ਦੀ ਪਹਿਚਾਣ ਦੀਪਕਰਨ ਸਿੰਘ ਉਮਰ ਕਰੀਬ 25 ਸਾਲ ਪੁੱਤਰ ਕੁਲਦੀਪ ਸਿੰਘ ਵਜੋਂ ਹੋਈ ਹੈ। ਪਰਿਵਾਰਕ ਜਾਣਕਾਰੀ ਅਨੁਸਾਰ ਦੀਪਕਰਨ ਸਿੰਘ ਲਗਭਗ ਡੇਢ ਸਾਲ ਪਹਿਲਾਂ ਰੋਜ਼ਗਾਰ ਦੀ ਖੋਜ ਵਿੱਚ ਅਮਰੀਕਾ ਗਿਆ ਸੀ ਅਤੇ ਇਸ ਸਮੇਂ ਕੈਲੀਫੋਰਨੀਆ California ਦੇ ਸ਼ਹਿਰ ਸੈਨ ਫ੍ਰਾਂਸਿਸਕੋ San Francisco ਵਿੱਚ ਰਹਿ ਰਿਹਾ ਸੀ।
ਤੇਜ਼ ਰਫ਼ਤਾਰ ਗੱਡੀ ਬਣੀ ਮੌਤ ਦਾ ਕਾਰਨ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 21 ਜਨਵਰੀ ਨੂੰ ਦੀਪਕਰਨ ਸਿੰਘ ਕੰਮ ਤੋਂ ਬਾਅਦ ਘਰ ਵੱਲ ਪਰਤ ਰਿਹਾ ਸੀ। ਇਸ ਦੌਰਾਨ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਗੱਡੀ ਨੇ ਉਸਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੀਪਕਰਨ ਸਿੰਘ ਨੂੰ ਗੰਭੀਰ ਸੱਟਾਂ ਆਈਆਂ ਅਤੇ ਉਸਦੀ ਹਾਲਤ ਨਾਜ਼ੁਕ ਬਣ ਗਈ।
ਇਹ ਵੀ ਪੜ੍ਹੋ – ਕੈਨੇਡਾ PR ਵਾਲਿਆਂ ਲਈ ਵੱਡਾ ਫਾਇਦਾ: 30+ ਦੇਸ਼ਾਂ ਵਿੱਚ ਬਿਨਾਂ ਵੀਜ਼ਾ ਯਾਤਰਾ ਸੁਵਿਧਾ
ਹਾਦਸੇ ਤੁਰੰਤ ਬਾਅਦ ਦੀਪਕਰਨ ਸਿੰਘ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਪਰ ਕਈ ਘੰਟਿਆਂ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨ ਮਗਰੋਂ ਆਖ਼ਰਕਾਰ ਉਸ ਨੇ ਦਮ ਤੋੜ ਦਿੱਤਾ।
ਦੀਪਕਰਨ ਸਿੰਘ ਆਪਣੇ ਪਿੱਛੇ ਮਾਤਾ, ਪਿਤਾ ਅਤੇ ਇੱਕ ਛੋਟਾ ਭਰਾ ਛੱਡ ਗਿਆ ਹੈ। ਨੌਜਵਾਨ ਦੀ ਅਚਾਨਕ ਮੌਤ ਕਾਰਨ ਪੂਰਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ।
ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਮੇਂ ਦੀਪਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦੇ ਜਾਣ ਦੀ ਕਾਰਵਾਈ ਜਾਰੀ ਹੈ। ਪਰਿਵਾਰ ਅਤੇ ਪਿੰਡ ਵਾਸੀ ਉਸਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਹੇ ਹਨ ਤਾਂ ਜੋ ਪਿੰਡ ਵਿੱਚ ਅੰਤਿਮ ਰਸਮਾਂ ਅਦਾ ਕਰਕੇ ਉਸਦਾ ਸਸਕਾਰ ਕੀਤਾ ਜਾ ਸਕੇ। ਇਹ ਘਟਨਾ ਇਕ ਵਾਰ ਫਿਰ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਦੀ ਅਣਪਛਾਤੀ ਮੁਸ਼ਕਲਾਂ ਅਤੇ ਖ਼ਤਰਿਆਂ ਵੱਲ ਧਿਆਨ ਦਿਵਾਉਂਦੀ ਹੈ। the village of tarn taranRoad accident man death in USA latest news
ਇਹ ਵੀ ਪੜ੍ਹੋ – ਵਾਸ਼ਿੰਗਟਨ ਤੋਂ ਵੱਡੀ ਖ਼ਬਰ: ਪੰਜਾਬ ਦੀ ਗੁਰਪ੍ਰੀਤ ਕੌਰ ਬਣੀ ਲੀਗਲ ਐਡਵਾਈਜ਼ਰ ਤੇ ਐਡਮਿਨਿਸਟ੍ਰੇਟਿਵ ਅਫਸਰ
ਨਿਊਜ਼ੀਲੈਂਡ ਤੇ ਆਸਟ੍ਰੇਲੀਆ ਜਾਣ ਦਾ ਸੁਪਨਾ ਹੋਵੇਗਾ ਸੱਚ – ਖੁੱਲ੍ਹੇ ਵਰਕ ਵੀਜ਼ਾ ਦੇ ਨਵੇਂ ਮੌਕੇ