Punjab govt. school winter holidays news update: ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 8 ਤੋਂ 14 ਜਨਵਰੀ ਤੱਕ ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਰਾਜ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਰਕਾਰ ਨੇ ਉਪਰੋਕਤ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਸੂਬੇ ‘ਚ ਕੜਾਕੇ ਦੀ ਠੰਡ ਅਤੇ ਧੁੰਦ ਪੈ ਰਹੀ ਹੈ, ਜਿਸ ਕਾਰਨ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
Punjab School winter holidays from 1st class to 10 class
CM Bhagwant Mann and Harjot Singh Bains winter holidays news update: ਇਹ ਛੁੱਟੀਆਂ ਸਾਰੇ ਹੀ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤ ਤੋਂ 10 ਜਮਾਤ ਤੱਕ ਕੀਤੀਆਂ ਗਈਆਂ ਹਨ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਸੂਬੇ ‘ਚ ਠੰਡ ਅਤੇ ਧੁੰਦ ਨੇ ਜ਼ੋਰ ਫੜ ਲਿਆ ਸੀ, ਜਿਸ ਕਾਰਨ ਬੱਚਿਆਂ ਨੂੰ ਸਕੂਲ ਜਾਣ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੂਬੇ ‘ਚ ਵਧਦੀ ਠੰਡ ਕਾਰਨ ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ, ਤਾਂ ਜੋ ਬੱਚਿਆਂ ਨੂੰ ਠੰਡ ਤੋਂ ਕੁਝ ਰਾਹਤ ਮਿਲ ਸਕੇ। ਭਾਵੇਂ ਬੀਤੇ ਦਿਨੀਂ ਸਿੱਖਿਆ ਮੰਤਰੀ ਨੇ ਬਿਆਨ ਦਿੱਤਾ ਸੀ ਕਿ ਸਕੂਲਾਂ ਵਿੱਚ ਛੁੱਟੀਆਂ ਨਹੀਂ ਕੀਤੀਆਂ ਜਾ ਸਕਦੀਆਂ ਕਿਉਂਕਿ ਹੜ੍ਹਾਂ ਦੇ ਦਿਨਾਂ ਵਿੱਚ ਸਕੂਲਾਂ ਵਿੱਚ ਪਹਿਲਾਂ ਵੀ ਕਈ ਛੁੱਟੀਆਂ ਹੋ ਚੁੱਕੀਆਂ ਸਨ, ਪਰ ਅੱਜ ਛੁੱਟੀਆਂ ਦਾ ਐਲਾਨ ਕਰਕੇ ਪੰਜਾਬ ਸਰਕਾਰ ਨੇ ਬੱਚਿਆਂ ਲਈ ਸੱਚਮੁੱਚ ਸੁਖਾਲਾ ਕਰ ਦਿੱਤਾ ਹੈ ਅਤੇ ਮਾਪਿਆਂ ਨੂੰ ਵੱਡੀ ਰਾਹਤ ਦਿੱਤੀ ਹੈ। punjab school holidays news 11 class, 12 class, Harjot Bains punjabi news
ਇਹ ਵੀ ਪੜ੍ਹੋ –