ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਡੇਟਸ਼ੀਟ ਸਕੂਲਾਂ ਨੂੰ ਸੰਦਰਭ ਲਈ ਭੇਜੀ ਗਈ ਹੈ। 10ਵੀਂ ਅਤੇ 12ਵੀਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ 27 ਜਨਵਰੀ ਤੋਂ 4 ਫਰਵਰੀ ਤੱਕ ਕਰਵਾਈਆਂ ਜਾਣਗੀਆਂ। ਇਸ ਸਮਬੰਧੀ ਸਾਰੀ ਜਾਣਕਾਰੀ ਸਕੂਲ ਪ੍ਰਿੰਸੀਪਲਾਂ ਨੂੰ ਦਿੱਤੀ ਗਈ ਹੈ।
ਵਿਦਿਆਰਥੀਆਂ ਲਈ ਮੁਹੱਤਵਪੂਰਨ ਜਾਣਕਾਰੀ
ਸਕੂਲ ਦੇ ਪ੍ਰਿੰਸੀਪਲ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨੂੰ ਡੇਟਸ਼ੀਟ ਦੇ ਬਾਰੇ ਸੂਚਿਤ ਕਰਨ। ਡੇਟਸ਼ੀਟ ਨਾਲ ਜੁੜੀ ਹੋਰ ਜਾਣਕਾਰੀ ਲਈ ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in ਤੇ ਵਿਜ਼ਟ ਕਰ ਸਕਦੇ ਹਨ। ਇਨਕੁਇਰੀ ਲਈ ਬੋਰਡ ਨਾਲ ਈਮੇਲ [email protected] ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।
ਸੱਤ ਲੱਖ ਵਿਦਿਆਰਥੀ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣਗੇ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲਗਭਗ 7 ਲੱਖ ਵਿਦਿਆਰਥੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣਗੇ। ਪ੍ਰੀਖਿਆਵਾਂ ਲਈ ਸਾਰੇ ਪ੍ਰਸ਼ਨ ਪੱਤਰ ਬੋਰਡ ਵੱਲੋਂ ਕਲਰਕਾਂ ਰਾਹੀਂ ਸਕੂਲਾਂ ਤੱਕ ਭੇਜੇ ਜਾਣਗੇ।
ਪ੍ਰੀਖਿਆ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਬੋਰਡ CBSE ਅਤੇ ਅੰਤਰਰਾਸ਼ਟਰੀ ਬੋਰਡਾਂ ਦੀ ਤਰਜ਼ ‘ਤੇ ਕੰਮ ਕਰ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਮਿਆਰੀ ਪ੍ਰੀਖਿਆ ਪ੍ਰਣਾਲੀ ਪ੍ਰਦਾਨ ਕੀਤੀ ਜਾ ਸਕੇ।
ਇਹ ਵੀ ਪੜ੍ਹੋ – ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਦੂਜਾ ਵੱਡਾ ਐਲਾਨ: ਸਰਦੀਆਂ ਦੀਆਂ ਛੁੱਟੀਆਂ ਬਾਅਦ ਆ ਰਹੀ ਨਵੀਂ ਖੁਸ਼ਖਬਰੀ!
ਸਰਟੀਫਿਕੇਟ ਲਈ ਨਵੀਆਂ ਹਦਾਇਤਾਂ
ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਸਿਰਫ ਉਹਨਾਂ ਵਿਦਿਆਰਥੀਆਂ ਨੂੰ ਹਾਰਡ ਕਾਪੀ ਸਰਟੀਫਿਕੇਟ ਜਾਰੀ ਕਰਦਾ ਹੈ, ਜਿਨ੍ਹਾਂ ਨੇ ਇਸ ਲਈ ਅਰਜ਼ੀ ਦਿੱਤੀ ਹੋਵੇ। ਬਾਕੀ ਵਿਦਿਆਰਥੀ ਆਪਣਾ ਸਰਟੀਫਿਕੇਟ DigiLocker ਦੇ ਜਰੀਏ ਪ੍ਰਾਪਤ ਕਰ ਸਕਦੇ ਹਨ।
ਹਾਰਡ ਕਾਪੀ ਲਈ ਇਕ ਨਿਰਧਾਰਿਤ ਫੀਸ ਹੈ, ਜੋ ਪਹਿਲਾਂ ਹੀ ਭਰੀ ਜਾਣੀ ਹੁੰਦੀ ਹੈ। ਬੋਰਡ ਨੇ ਨਤੀਜੇ ਜਲਦ ਜਾਰੀ ਕਰਨ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਟਰਾਂਸਪਰੈਂਸੀ ਲਿਆਉਣ ਲਈ ਵੱਖ-ਵੱਖ ਕਦਮ ਚੁੱਕੇ ਹਨ।
ਸੁਰੱਖਿਆ ਪ੍ਰਬੰਧ ਅਤੇ ਪ੍ਰਸ਼ਨ ਪੱਤਰਾਂ ਦੀ ਵੰਡ
ਪ੍ਰੀਖਿਆ ਦੇ ਪ੍ਰਸ਼ਨ ਪੱਤਰ ਬੈਂਕਾਂ ਰਾਹੀਂ ਸਕੂਲਾਂ ਤੱਕ ਭੇਜੇ ਜਾਣਗੇ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ। ਬੋਰਡ CBSE ਅਤੇ ਅੰਤਰਰਾਸ਼ਟਰੀ ਬੋਰਡਾਂ ਦੀ ਤਰਜ਼ ‘ਤੇ ਆਪਣਾ ਕੰਮ ਕਰਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਵਿੱਚ ਕੋਈ ਪਰੇਸ਼ਾਨੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ –
- ਔਰਤਾਂ ਅਤੇ ਬਜ਼ੁਰਗਾਂ ਲਈ ਤੋਹਫੇ ਦੇ ਬਾਅਦ ਹੁਣ ਬੱਚਿਆਂ ਲਈ ਡਾ. ਅੰਬੇਡਕਰ ਸਕਾਲਰਸ਼ਿਪ ਦਾ ਵੱਡਾ ਐਲਾਨ
- Board Exam 2025: 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ, 20 ਲੱਖ ਵਿਦਿਆਰਥੀਆਂ ਲਈ ਮਹੱਤਵਪੂਰਨ ਅਪਡੇਟ
- ਸਰਕਾਰੀ ਅਧਿਆਪਕਾਂ ਲਈ ਜ਼ਰੂਰੀ ਅਪਡੇਟ: ਹੁਣ ਇਹ ਕੰਮ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ
- ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਅਧਿਆਪਕਾਂ ਦੀ ਵਿਦੇਸ਼ੀ ਸਿਖਲਾਈ: ਸਿੱਖਿਆ ਖੇਤਰ ਵਿੱਚ ਨਵੀਆਂ ਤਕਨੀਕਾਂ ਅਤੇ ਭਵਿੱਖ ਦੇ ਮੌਕੇ
- ਬਰਨਾਲਾ ਵਿੱਚ ਡੀਟੀਐੱਫ ਵੱਲੋਂ ਰੋਸ ਮੁਜ਼ਾਹਰਾ: ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਰੈਲੀ