Punjab school buses new policy: ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (Punjab State Child Rights Protection Commission) ਵੱਲੋਂ ਪੰਜਾਬ ਰਾਜ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
Punjab State Child Rights Protection Commission new Safe School Vehicle Policy
Safe School Vehicle Policy news: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਦੱਸਿਆ ਕਿ ਬੀਤੇ ਦਿਨ ਕੀਤੀ ਚੈਕਿੰਗ ਦੌਰਾਨ ਦੋ ਵੱਖ-ਵੱਖ ਸਕੂਲਾਂ ਦੀਆਂ 32 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 12 ਬੱਸਾਂ ਦੇ ਚਲਾਨ ਕੱਟੇ ਗਏ। ਇਸੇ ਤਰ੍ਹਾਂ ਅੱਜ ਵੀ 3 ਵੱਖ-ਵੱਖ ਸਕੂਲਾਂ ਦੀਆਂ 86 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵੱਖ-ਵੱਖ ਸਕੂਲੀ ਵਾਹਨਾਂ ਦੇ 20 ਚਲਾਨ ਵੀ ਕੀਤੇ ਗਏ। ਇਸ ਤੋਂ ਇਲਾਵਾ ਸੜਕ ‘ਤੇ ਚੱਲਣ ਵਾਲੀਆਂ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ।
Safe School Vehicle Policy rule and regulations in punjab
Punjab school buses checking: ਇਸ ਦੌਰਾਨ ਪੁਲਿਸ ਵਿਭਾਗ ਦੀ ਟੀਮ ਨੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਸਪੱਸ਼ਟ ਕੀਤਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਵੀ ਕੀਤੇ ਜਾਣਗੇ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਦੱਸਿਆ ਕਿ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਰਣਦੀਪ ਸਿੰਘ ਹੀਰ, ਸਿੱਖਿਆ ਵਿਭਾਗ ਤੋਂ ਹਰਮਿੰਦਰ ਸਿੰਘ ਅਤੇ ਪੁਲਿਸ ਵਿਭਾਗ ਦੇ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ –