Nal Jal Mitra program 2024 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿੱਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮੀ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਇੱਕ ਬਹੁ-ਸਕਿੱਲ ਕੋਰਸ ਤਿਆਰ ਕੀਤਾ ਹੈ। ਕੋਰਸ ਕਰਨ ਵਾਲੇ ਭਾਗੀਦਾਰਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦਾ ਖਰਚਾ ਸਰਕਾਰ ਚੁੱਕੇਗੀ।
Nal Jal Mitra Program in punjabi
Nal Jal Mitra Program by CM Bhagwant Mann: ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਮੰਤਵ ਪਿੰਡਾਂ ਦੇ ਸਥਾਨਕ ਲੋਕਾਂ ਨੂੰ ਹੁਨਰ ਅਧਾਰਤ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਜਲ ਸਪਲਾਈ ਸਕੀਮਾਂ ਨੂੰ ਵਧੀਆ ਤਰੀਕੇ ਨਾਲ ਚਲਾ ਸਕਣ। ਇਸ ਕੋਰਸ ਨੂੰ ਪੂਰਾ ਕਰਨ ਵਾਲਾ ਵਿਅਕਤੀ ਮਾਮੂਲੀ ਮੁਰੰਮਤ ਅਤੇ ਰੱਖ-ਰਖਾਅ ਕਰਨ ਲਈ ਯੋਗ ਬਣ ਸਕਦਾ ਹੈ। ਕੋਰਸ ਕਰਨ ਵਾਲੇ ਵਿਅਕਤੀ ਨੂੰ ਪੇਂਡੂ ਪੱਧਰ ‘ਤੇ ਹੀ ਰੁਜ਼ਗਾਰ ਮਿਲਣ ਦੀ ਸੰਭਾਵਨਾ ਹੋਵੇਗੀ।
Purpose and benefits of Nal Jal Mitra Program
ਇਹ ਕੋਰਸ 510 ਘੰਟੇ ਦਾ ਹੈ। ਨਲ ਜਲ ਮਿੱਤਰ ਪ੍ਰੋਗਰਾਮ ਰਾਹੀਂ ਪੰਜਾਬ ਦੇ ਲਗਪਗ 12,000 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਪੇਂਡੂ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਤਕਨੀਕੀ ਸਿੱਖਿਆ ਵਿਭਾਗ ਰਾਹੀਂ ਲੋਕਾਂ ਨੂੰ ਪਲੰਬਿੰਗ, ਇਲੈਕਟ੍ਰੀਕਲ ਕੰਮ, ਪੰਪ ਚਲਾਉਣ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ।
ਇਸ ਸਾਲ ਮਾਰਚ ਤੱਕ ਇਹ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਹੈ। ਇਸ ਸਿਖਲਾਈ ਪ੍ਰੋਗਰਾਮ ਲਈ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਆਪਣੀ ਜਲ ਸਪਲਾਈ ਸਕੀਮ ਦੇ ਰੱਖ-ਰਖਾਅ ਦੇ ਕੰਮ ਲਈ ਸਥਾਨਕ ਵਿਅਕਤੀ ਨੂੰ ਨਾਮਜ਼ਦ ਕਰਨਗੀਆਂ। ਹਰੇਕ ਗ੍ਰਾਮ ਪੰਚਾਇਤ ਵਿੱਚੋਂ ਘੱਟੋ-ਘੱਟ ਇੱਕ ਵਿਅਕਤੀ ਨੂੰ ‘ਨਲ ਜਲ ਮਿੱਤਰ’ ਵਜੋਂ ਸਿਖਲਾਈ ਦੇਣ ਦਾ ਪ੍ਰਬੰਧ ਹੈ। ਸਪੱਸ਼ਟ ਹੈ ਕਿ ਜਲ ਜੀਵਨ ਮਿਸ਼ਨ ਤਹਿਤ ਹਰ ਪੇਂਡੂ ਘਰ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ –