Y Security Punjab BJP leaders: ਜਲੰਧਰ ਤੋਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਚੌਧਰੀ ਪਰਿਵਾਰ ਅਤੇ ਤਜਿੰਦਰ ਸਿੰਘ ਬਿੱਟੂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਦੋਵਾਂ ਨੂੰ ਵਾਈ ਸੁਰੱਖਿਆ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲੌਰ ਹਲਕੇ ਤੋਂ ਕਾਂਗਰਸੀ ਵਿਧਾਇਕ ਸ. ਬਿਕਰਮਜੀਤ ਅਤੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਈ ਹੈ।

Punjab Loksabha Elections 2024 News: ਦੱਸ ਦਈਏ ਕਿ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਿੱਸਾ ਹੋਣ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਹਾਈਕਮਾਂਡ ਦੀ ਕਾਰਵਾਈ ਤੋਂ ਬਾਅਦ ਹੀ ਵਿਕਰਮਜੀਤ ਸਿੰਘ ਨੂੰ ਵਿਧਾਇਕ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਪਾਰਟੀ ਤੋਂ ਨਾਰਾਜ਼ ਸੀ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸੀ.ਐਮ. ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਸਨ। ਸ਼ਬਦੀ ਜੰਗ ਦੌਰਾਨ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਚੰਨੀ ਨੂੰ ਸ਼ਕੁਨੀ ਅਤੇ ਚੰਨੀ ਨੇ ਵਿਧਾਇਕ ਵਿਕਰਮਜੀਤ ਸਿੰਘ ਨੂੰ ਦੁਰਯੋਧਨ ਕਿਹਾ ਸੀ।
ਇਹ ਵੀ ਪੜ੍ਹੋ –