PRTC Bus Strike In Punjab : ਪੰਜਾਬ ‘ਚ ਭਲਕੇ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਜਾਣੋ ਕਿਉਂ…

Punjab Mode
2 Min Read

Chandigarh PRTC Bus Strike News : ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕੱਲ੍ਹ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ PRTC ਚੰਡੀਗੜ੍ਹ ਡਿਪੂ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਪੀ.ਆਰ.ਟੀ.ਸੀ ਚੰਡੀਗੜ੍ਹ ਡਿਪੂ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਬੱਸਾਂ ਵੀ ਸਵੇਰ ਤੋਂ ਬੰਦ ਹਨ।

PRTC Bus Strike News : ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ 15 ਦਿਨ ਪਹਿਲਾਂ ਮੈਨੇਜਮੈਂਟ ਨੂੰ ਨੋਟਿਸ ਦੇ ਕੇ ਆਪਣੀਆਂ ਮੰਗਾਂ ਬਾਰੇ ਦੱਸ ਚੁੱਕੇ ਹਾਂ ਪਰ ਅਜੇ ਤੱਕ ਕਮੇਟੀ ਵੱਲੋਂ ਸਾਡੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਡਿਪੂ ਦੇ ਜਨਰਲ ਮੈਨੇਜਰ ਵੱਲੋਂ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੀ.ਆਰ.ਟੀ.ਸੀ., ਪਨਬਸ ਮੁਲਾਜ਼ਮ ਆਗੂ ਸਹਿਜਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ ਜੇਕਰ ਮੈਨੇਜਮੈਂਟ ਵੱਲੋਂ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਭਲਕੇ ਪਟਿਆਲਾ ਦੇ ਨਾਲ-ਨਾਲ ਪੰਜਾਬ ਦੇ ਹੋਰ ਡਿਪੂਆਂ ਵਿੱਚ ਵੀ ਬੱਸਾਂ ਦਾ ਚੱਕਾ ਜਾਮ (PRTC Chkka Jam In Punjab News) ਕਰਾਂਗੇ।

PRTC Bus Hadtal In Punjab News : ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੰਡਕਟਰਾਂ ਵੱਲੋਂ ਕਿਲੋਮੀਟਰ ਦੂਰ ਬੱਸਾਂ ਦੇ ਡਰਾਈਵਰਾਂ ਨਾਲ ਮਾੜਾ ਵਿਵਹਾਰ ਕੀਤਾ ਜਾ ਰਿਹਾ ਹੈ, ਜਦਕਿ ਜਨਰਲ ਮੈਨੇਜਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਮੁਲਾਜ਼ਮਾਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਭਲਕੇ ਜਨਰਲ ਮੈਨੇਜਰ ਦੀ ਕੋਠੀ ਦਾ ਘਿਰਾਓ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਉਣ ਦੇ ਫੈਸਲੇ ਤੋਂ ਲੋਕ ਪਹਿਲਾਂ ਹੀ ਨਾਰਾਜ਼ ਹਨ। ਹੁਣ ਮੁਲਾਜ਼ਮਾਂ ਦੇ ਇਸ ਫੈਸਲੇ ਕਾਰਨ ਕੰਮ ’ਤੇ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ :-