Punjab Seva Kendra new timing: ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਜਾਣੋ ਕੀ ਹੈ ਨਵਾਂ ਸਮਾਂ

Punjab Mode
1 Min Read

Punjab Seva Kendra new timing: ਪੰਜਾਬ ‘ਚ ਵਧਦੀ ਠੰਡ ਅਤੇ ਧੁੰਦ ਦੇ ਵਿਚਕਾਰ ਸੇਵਾ ਕੇਂਦਰਾਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਤਰਨਤਾਰਨ, ਗੁਰਦਾਸਪੁਰ, ਪਟਿਆਲਾ ਤੋਂ ਬਾਅਦ ਹੁਣ ਸੰਗਰੂਰ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਖੋਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। 15 ਜਨਵਰੀ ਤੱਕ ਸੰਗਰੂਰ ਦੇ ਸਾਰੇ ਸੇਵਾ ਕੇਂਦਰ ਸਵੇਰੇ 9.30 ਵਜੇ ਖੁੱਲ੍ਹਣਗੇ ਅਤੇ ਸ਼ਾਮ 4.30 ਵਜੇ ਬੰਦ ਹੋਣਗੇ। ਬਦਲਿਆ ਹੋਇਆ ਸਮਾਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ। ਸੀਤ ਲਹਿਰ ਅਤੇ ਧੁੰਦ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।

ਇਹ ਵੀ ਪੜ੍ਹੋ-

Share this Article