Punjab weather news update: ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ ਅਤੇ ਹਨੇਰੀ ਆਉਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਵੀ ਇਸ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। (punjab weather forecasting) ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਦਾ ਕਹਿਣਾ ਹੈ ਕਿ ਵੀਰਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਦਾ ਅਸਰ ਸ਼ੁੱਕਰਵਾਰ ਨੂੰ ਵੀ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਸ਼ਨੀਵਾਰ ਨੂੰ ਕਈ ਥਾਵਾਂ ‘ਤੇ ਗੜੇਮਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਇਸ ਲਈ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਚਿਤਾਵਨੀ ਜਾਰੀ ਕੀਤੀ ਗਈ ਹੈ। ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ। ਕਿਸੇ ਵੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਪਹਿਲਾਂ ਦਿਨ ਦਾ ਤਾਪਮਾਨ ਵੱਧ ਜਾਂਦਾ ਹੈ।
ਕਿਸਾਨਾਂ ਨੂੰ ਵੀ ਸੁਚੇਤ ਕੀਤਾ farmers alert rain weather
ਮੀਂਹ ਦੇ ਮੱਦੇਨਜ਼ਰ ਮੌਸਮ ਕੇਂਦਰ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ। ਕੇਂਦਰ ਨੇ ਕਿਹਾ ਹੈ ਕਿ ਹਾੜੀ ਦੀਆਂ ਫ਼ਸਲਾਂ (ਕਣਕ, ਸਰ੍ਹੋਂ ਆਦਿ) ਦੀ ਪੱਕਣ ਅਤੇ ਵਾਢੀ ਦੇ ਨੇੜੇ ਹੋਣ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਸੁਰੱਖਿਅਤ ਥਾਂ ‘ਤੇ ਰੱਖਿਆ ਜਾਵੇ |
ਇਹ ਵੀ ਪੜ੍ਹੋ –