Punjab weather orange alert: ਪੰਜਾਬ ਦੇ ਇਹਨਾਂ ਇਲਾਕਿਆਂ ਨੂੰ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ, ਜਾਣੋ ਮੌਸਮ ਦਾ ਹਾਲ। weather news in punjabi

Punjab Mode
2 Min Read
Punjab weather news

Today Punjab weather news in punjabi: ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਟਰੇਨਾਂ ਅਤੇ ਫਲਾਈਟਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ।

Punjab weather orange alert in punjab many districts

Punjab weather orange alert in districts: ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ (orange alert in punjab)ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਮੌਸਮ ਖ਼ਰਾਬ ਰਹੇਗਾ। ਇਸ ਦੇ ਨਾਲ ਹੀ ਹਿਮਾਚਲ ਦੇ ਕਈ ਇਲਾਕਿਆਂ ‘ਚ ਅੱਜ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਡ ਹੋਰ ਵਧ ਸਕਦੀ ਹੈ (today punjab weather news)। ਧੁੰਦ ਕਾਰਨ ਅੰਮ੍ਰਿਤਸਰ ਅਤੇ ਦਿੱਲੀ ਵਿਚਾਲੇ ਚੱਲਣ ਵਾਲੀਆਂ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਇਸ ਕਾਰਨ ਕਈ ਟਰੇਨਾਂ ਆਪਣੇ ਨਿਰਧਾਰਿਤ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਕਈ ਉਡਾਣਾਂ ਰੱਦ ਵੀ ਹੋਈਆਂ ਹਨ ਅਤੇ ਕਈ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਦੁਪਹਿਰ ਵੇਲੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। latest punjab weather news in punjabi

ਇਹ ਵੀ ਪੜ੍ਹੋ –

Share this Article