Punjab latest news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਸਿੰਥੈਟਿਕ ਟਰੈਕ ਵਾਲੇ ਸਟੇਡੀਅਮਾਂ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਪਰੇਡ ਸਿਰਫ਼ ਉਹਨਾਂ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਕਰਵਾਈ ਜਾਵੇਗੀ ਜਿੱਥੇ ਸਿੰਥੈਟਿਕ ਐਥਲੈਟਿਕ ਟਰੈਕ ਨਾ ਹੋਣ।
ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਕਈ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਂਦੀਆਂ ਹਨ ਅਤੇ ਹੋਰ ਸਮਾਗਮ ਕਰਵਾਏ ਜਾਂਦੇ ਹਨ। ਪਰੇਡ ਦੌਰਾਨ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ।
Punjab CM Bhagwant Mann 26 january flag hoisting place latest news
ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਅਨੁਸਾਰ ਲੁਧਿਆਣਾ ਦੇ ਇੱਕ ਸਟੇਡੀਅਮ ਵਿੱਚ ਹੋਣ ਵਾਲਾ ਗਣਤੰਤਰ ਦਿਵਸ ਸਮਾਗਮ ਹੁਣ ਉਸੇ ਸ਼ਹਿਰ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿੱਚ ਹੋਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਅਸੁਵਿਧਾ ਹੋਈ ਹੈ ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਬੜ੍ਹਾਵਾ ਦੇਣ ਵਿੱਚ ਸਹਾਈ ਹੋਵੇਗਾ।
ਇਹ ਵੀ ਪੜ੍ਹੋ –