ਵਿਸਾਖੀ ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ Pakistan Celebrate Baisakhi News

Punjab Mode
2 Min Read
Highlights
  • ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਉਣ ਲਈ 2481 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਸੀ ਪਰ ਅੱਜ 2480 ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਬਾਰਡਰ ਰਾਹੀਂ ਵਿਸਾਖੀ ਦਾ ਤਿਉਹਾਰ ਮਨਾਉਣ ਤੋਂ ਬਾਅਦ ਵਾਪਸ ਪਰਤ ਆਇਆ ਹੈ ਕਿਉਂਕਿ ਜਥੇ ਵਿੱਚ ਇੱਕ ਬਜ਼ੁਰਗ ਸ਼ਰਧਾਲੂ ਦੀ ਮੌਤ ਹੋ ਗਈ ਹੈ।

Punjab person died in pakistan news: ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਉਣ ਲਈ 2481 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਸੀ ਪਰ ਅੱਜ 2480 ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਬਾਰਡਰ ਰਾਹੀਂ ਵਿਸਾਖੀ ਦਾ ਤਿਉਹਾਰ ਮਨਾਉਣ ਤੋਂ ਬਾਅਦ ਵਾਪਸ ਪਰਤ ਆਇਆ ਹੈ ਕਿਉਂਕਿ ਜਥੇ ਵਿੱਚ ਇੱਕ ਬਜ਼ੁਰਗ ਸ਼ਰਧਾਲੂ ਦੀ ਮੌਤ ਹੋ ਗਈ ਹੈ।

Visit to paksitan for celebrate Baisakhi Punjab devotee Jangir singh died due to heart attack

ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇੱਕ ਬਜ਼ੁਰਗ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਜ਼ੁਰਗ ਵਿਅਕਤੀ ਦਾ ਨਾਂ ਜੰਗੀਰ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 60 ਸਾਲ ਸੀ। ਉਹ ਅਰਬਨ ਅਸਟੇਟ ਪਟਿਆਲਾ ਦਾ ਰਹਿਣ ਵਾਲਾ ਸੀ। ਜੰਗੀਰ ਸਿੰਘ ਪੁਲਿਸ ਤੋਂ ਸੇਵਾਮੁਕਤ ਹੋਏ ਸਨ, ਜਿਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਮੌਕੇ ਵਾਹਗਾ ਬਾਰਡਰ ਤੇ ਪ੍ਰੋਟੋਕੋਲ ਅਫਸਰ ਅਰੁਣ ਮਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੰਗੀਰ ਸਿੰਘ ਦੀ ਮ੍ਰਿਤਕ ਦੇਹ ਵੀ ਅੱਜ ਪਾਕਿਸਤਾਨ ਤੋਂ ਭਾਰਤ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ –

Leave a comment